ਅਸ਼ਟਮੀ ਮੌਕੇ ਮਾਤਾ ਚਿੰਤਪੁਰਨੀ ਦਰਬਾਰ 'ਚ ਮੱਥਾ ਟੇਕਣ ਪੁੱਜੇ ਪਰਗਟ ਸਿੰਘ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ
ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਹਿਮਾਚਲ ਪ੍ਰਦੇਸ਼ ਸਥਿਤ ਸ੍ਰੀ ਮਾਤਾ ਚਿੰਤਪੁਰਨੀ ਦਰਬਾਰ
ਹੁਸ਼ਿਆਰਪੁਰ : ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਹਿਮਾਚਲ ਪ੍ਰਦੇਸ਼ ਸਥਿਤ ਸ੍ਰੀ ਮਾਤਾ ਚਿੰਤਪੁਰਨੀ ਦਰਬਾਰ ਵਿਖੇ ਮੱਥਾ ਟੇਕਣ ਲਈ ਪੁੱਜੇ ਅਤੇ ਮਾਤਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕਾਂ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸਮੂਹ ਦੇਸ਼ ਵਾਸੀਆਂ ਨੂੰ ਨਰਾਤਿਆਂ ਅਤੇ ਅਸ਼ਟਮੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ।
ਉਨ੍ਹਾਂ ਨੇ ਅਰਦਾਸ ਕੀਤੀ ਕਿ ਮਾਤਾ ਪਾਣੀ ਪੰਜਾਬ 'ਚ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ।
ਇਸ ਮੌਕੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸੂਰਜ ਸਿੰਘ ਠਾਕੁਰ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਬ੍ਰਹਮ ਮਹਿੰਦਰ, ਸੰਗਤ ਸਿੰਘ ਗਿਲਜੀਆਂ, ਰਾਜ ਕੁਮਾਰ ਵੇਰਕਾ, ਸ਼ਾਮ ਸੁੰਦਰ ਅਰੋੜਾ, ਇੰਦੂ ਬਾਲਾ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।