ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ
ਜਲੰਧਰ (ਵੈੱਬ ਡੈਸਕ)- ਭਾਰਤੀ ਫ਼ੌਜ 'ਚ ਅਗਨੀਪਥ ਯੋਜਨਾ ਤਹਿਤ ਯੋਗ ਨੌਜਵਾਨਾਂ ਦੀ ਭਰਤੀ ਲਈ 14 ਨਵੰਬਰ ਤੋਂ 22 ਨਵੰਬਰ 2026
ਜਲੰਧਰ (ਵੈੱਬ ਡੈਸਕ)- ਭਾਰਤੀ ਫ਼ੌਜ 'ਚ ਅਗਨੀਪਥ ਯੋਜਨਾ ਤਹਿਤ ਯੋਗ ਨੌਜਵਾਨਾਂ ਦੀ ਭਰਤੀ ਲਈ 14 ਨਵੰਬਰ ਤੋਂ 22 ਨਵੰਬਰ 2026 ਤੱਕ ਜਲੰਧਰ ਦੇ ਗਵਰਨਮੈਂਟ ਆਰਟਸ ਐਂਡ ਸਪੋਰਟਸ ਕਾਲਜ (ਰਾਜਕੀ ਕਲਾ ਅਤੇ ਖੇਡ ਮਹਾਵਿਦਿਆਲਿਆ) ਵਿਖੇ ਅਗਨੀਵੀਰ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਰੈਲੀ 'ਚ ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ (ਐੱਸ. ਬੀ. ਐੱਸ. ਨਗਰ) ਜ਼ਿਲ੍ਹਿਆਂ ਦੇ ਸਾਂਝੀ ਪ੍ਰਵੇਸ਼ ਪ੍ਰੀਖਿਆ (CEE)ਪਾਸ ਕਰਨ ਵਾਲੇ 6,000 ਤੋਂ ਵੱਧ ਉਮੀਦਵਾਰ ਹਿੱਸਾ ਲੈਣਗੇ। ਇਸ ਦੇ ਨਾਲ ਹੀ ਪੰਜਾਬ, ਜੰਮੂ-ਕਸ਼ਮੀਰ ਅਤੇ ਲੱਦਾਖ ਦੀਆਂ ਯੋਗ ਮਹਿਲਾ ਉਮੀਦਵਾਰਾਂ ਨੂੰ ਵੀ ਇਸ 'ਚ ਸ਼ਾਮਲ ਹੋ ਕੇ ਦੇਸ਼ ਸੇਵਾ ਦਾ ਮੌਕਾ ਮਿਲੇਗਾ।
ਸਰੀਰਕ ਅਤੇ ਮੈਡੀਕਲ ਪ੍ਰੀਖਿਆ
ਰੈਲੀ ਦੌਰਾਨ ਉਮੀਦਵਾਰਾਂ ਦੀ ਸਰੀਰਕ ਸਮਰੱਥਾ ਦੀ ਜਾਂਚ ਕੀਤੀ ਜਾਵੇਗੀ, ਜਿਸ 'ਚ 1.6 ਕਿਲੋਮੀਟਰ ਦੀ ਦੌੜ, ਬੀਮ ਟੈਸਟ ਅਤੇ ਨਿਰਧਾਰਤ ਮਾਪਦੰਡਾਂ ਮੁਤਾਬਕ ਕੱਦ ਅਤੇ ਭਾਰ ਦਾ ਪ੍ਰੀਖਣ ਕੀਤਾ ਜਾਵੇਗਾ। ਸਰੀਰਕ ਪ੍ਰੀਖਿਆ 'ਚ ਸਫ਼ਲ ਹੋਣ ਵਾਲੇ ਉਮੀਦਵਾਰਾਂ ਦਾ ਮੈਡੀਕਲ ਟੈਸਟ ਲਿਆ ਜਾਵੇਗਾ।
ਜ਼ਰੂਰੀ ਹਦਾਇਤਾਂ ਅਤੇ ਸਾਵਧਾਨੀ
ਉਮੀਦਵਾਰਾਂ ਨੂੰ ਅਧਿਕਾਰਤ ਭਰਤੀ ਨੋਟੀਫਿਕੇਸ਼ਨ ਧਿਆਨ ਨਾਲ ਪੜ੍ਹਨ ਅਤੇ ਸਾਰੇ ਜ਼ਰੂਰੀ ਦਸਤਾਵੇਜ਼ਾਂ ਨਾਲ ਸਮੇਂ ਸਿਰ ਪਹੁੰਚਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਲਾਲਾਂ ਅਤੇ ਅਸਮਾਜਿਕ ਅਨਸਰਾਂ ਤੋਂ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ, ਕਿਉਂਕਿ ਫ਼ੌਜ 'ਚ ਭਰਤੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਹੁੰਦੀ ਹੈ।