ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਭਾਰਤ ਅਤੇ ਕੈਨੇਡਾ ਵਿਚਾਲੇ ਵਪਾਰ,
ਨਵੀਂ ਦਿੱਲੀ (ਏਜੰਸੀ)- ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਭਾਰਤ ਅਤੇ ਕੈਨੇਡਾ ਵਿਚਾਲੇ ਵਪਾਰ, ਤਕਨਾਲੋਜੀ ਅਤੇ ਊਰਜਾ ਦੇ ਖੇਤਰਾਂ ਵਿੱਚ ਸਬੰਧਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਮੋਦੀ ਨੇ ਕਿਹਾ ਕਿ ਭਾਰਤ ਕੈਨੇਡਾ ਨਾਲ ਇੱਕ ਰਚਨਾਤਮਕ ਅਤੇ ਦੂਰਦਰਸ਼ੀ ਰਣਨੀਤਕ ਭਾਈਵਾਲੀ ਵਿਕਸਤ ਕਰਨ ਲਈ ਵਚਨਬੱਧ ਹੈ ਜੋ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਲਾਭ ਪਹੁੰਚਾਏ।
X 'ਤੇ ਇੱਕ ਪੋਸਟ ਵਿੱਚ, PM ਮੋਦੀ ਨੇ ਕਿਹਾ, "ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੂੰ ਮਿਲ ਕੇ ਖੁਸ਼ੀ ਹੋਈ। ਇਸ ਦੌਰਾਨ ਭਾਰਤ ਅਤੇ ਕੈਨੇਡਾ ਵਿਚਕਾਰ ਵਪਾਰ, ਤਕਨਾਲੋਜੀ, ਸੁਰੱਖਿਆ, ਊਰਜਾ, ਸਿੱਖਿਆ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਪਰਕ ਸਣੇ ਵੱਖ-ਵੱਖ ਖੇਤਰਾਂ ਵਿੱਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਫਲਦਾਇਕ ਚਰਚਾ ਕੀਤੀ।"