ਕਾਰਨੀ ਸਰਕਾਰ ਦਾ 2026 ਦਾ ਬਜਟ ਹਾਊਸ ਆਫ਼ ਕਾਮਨਜ਼ ਵਿੱਚ 162-151 ਦੇ ਫਰਕ ਨਾਲ ਪਾਸ
ਕੈਨੇਡਾ ਦੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ਼ ਕਾਮਨਜ਼ ਵਿੱਚ ਵੀਰਵਾਰ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਹੇਠ ਲਿਬਰਲ ਸਰਕਾਰ ਵੱਲੋਂ ਪੇਸ਼ ਕੀਤਾ ਗਿਆ 2026 ਦਾ ਬਜਟ ਪਾਸ ਹੋ ਗਿਆ। ਬਜਟ ਦੇ ਹੱਕ ਵਿੱਚ 162 ਸੰਸਦ ਮੈਂਬਰਾਂ ਨੇ ਵੋਟ ਪਾਈ, ਜਦਕਿ 151 ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ।
ਕੈਨੇਡਾ ਦੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ਼ ਕਾਮਨਜ਼ ਵਿੱਚ ਵੀਰਵਾਰ ਨੂੰ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਹੇਠ ਲਿਬਰਲ ਸਰਕਾਰ ਵੱਲੋਂ ਪੇਸ਼ ਕੀਤਾ ਗਿਆ 2026 ਦਾ ਬਜਟ ਪਾਸ ਹੋ ਗਿਆ। ਬਜਟ ਦੇ ਹੱਕ ਵਿੱਚ 162 ਸੰਸਦ ਮੈਂਬਰਾਂ ਨੇ ਵੋਟ ਪਾਈ, ਜਦਕਿ 151 ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਸਪੀਕਰ ਵੱਲੋਂ ਬਜਟ ਮਤੇ ਨੂੰ ਮਨਜ਼ੂਰੀ ਮਿਲਣ ਦਾ ਐਲਾਨ ਕਰਦਿਆਂ ਹੀ ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਨੇ ਤਾੜੀਆਂ ਮਾਰ ਕੇ ਖੁਸ਼ੀ ਜ਼ਾਹਰ ਕੀਤੀ।
ਇਸ ਵਾਰ ਪਿਛਲੇ ਸਾਲ ਦੇ ਉਲਟ ਸਰਕਾਰ ਨੂੰ ਬਜਟ ਪਾਸ ਕਰਵਾਉਣ ਲਈ ਕਿਸੇ ਹੋਰ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ ਪਈ। ਪਿਛਲੇ ਇੱਕ ਸਾਲ ਦੌਰਾਨ ਹੋਈਆਂ ਜ਼ਿਮਨੀ ਚੋਣਾਂ ਅਤੇ ਕੁਝ ਸੰਸਦ ਮੈਂਬਰਾਂ ਦੇ ਪਾਰਟੀ ਬਦਲਣ ਕਾਰਨ ਲਿਬਰਲ ਪਾਰਟੀ ਨੇ ਸਦਨ ਵਿੱਚ ਬਹੁਮਤ ਹਾਸਲ ਕਰ ਲਿਆ ਹੈ। 5 ਨਵੰਬਰ ਨੂੰ ਪੇਸ਼ ਕੀਤੇ ਗਏ ਬਜਟ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਲਈ ਅਰਬਾਂ ਡਾਲਰ ਦੇ ਨਵੇਂ ਕਰਜ਼ੇ ਅਤੇ ਟੈਕਸ ਛੋਟਾਂ ਦੀ ਵਿਵਸਥਾ ਕੀਤੀ ਗਈ ਹੈ। ਹਾਲਾਂਕਿ, ਵਿਰੋਧੀ ਧਿਰ ਦੇ ਆਗੂ ਪੀਅਰ ਪੌਲੀਐਵ ਨੇ ਸਰਕਾਰ ਦੇ ਵਧਦੇ ਕਰਜ਼ੇ 'ਤੇ ਸਵਾਲ ਚੁੱਕਦਿਆਂ ਬਜਟ ਨੂੰ ਬੇਹੱਦ ਮਹਿੰਗਾ ਦੱਸਿਆ ਹੈ।
ਇਸੇ ਤਰ੍ਹਾਂ ਐਨ.ਡੀ.ਪੀ. ਆਗੂ ਐਵੀ ਲੁਈਸ ਨੇ ਵੀ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਵਿੱਚ ਆਮ ਨਾਗਰਿਕਾਂ ਦੀਆਂ ਲੋੜਾਂ ਨਾਲੋਂ ਵੱਡੀਆਂ ਕੰਪਨੀਆਂ ਅਤੇ ਕਾਰੋਬਾਰਾਂ ਦੇ ਹਿੱਤਾਂ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਬਜਟ ਨੂੰ ਸਦਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਸਰਕਾਰ ਇਸ ਵਿੱਚ ਸ਼ਾਮਲ ਯੋਜਨਾਵਾਂ ਅਤੇ ਵਿੱਤੀ ਪ੍ਰਬੰਧਾਂ ਨੂੰ ਲਾਗੂ ਕਰਨ ਲਈ ਬਜਟ ਲਾਗੂਕਰਨ ਬਿੱਲ ਸੰਸਦ ਵਿੱਚ ਪੇਸ਼ ਕਰੇਗੀ।