ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੇ ਸੰਭਾਲਿਆ ਚਾਰਜ
ਲੁਧਿਆਣਾ (ਵੈੱਬ ਡੈਸਕ, ਹਿਤੇਸ਼) : ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਚਾਰਜ ਸੰਭਾਲ ਲਿਆ ਹੈ। ਹਾਲਾਂਕਿ ਉਨ੍ਹਾਂ ਦੇ ਲੁਧਿਆਣਾ 'ਚ ਟਰਾਂਸਫਰ ਦੇ ਹੁਕਮ
ਲੁਧਿਆਣਾ (ਵੈੱਬ ਡੈਸਕ, ਹਿਤੇਸ਼) : ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਚਾਰਜ ਸੰਭਾਲ ਲਿਆ ਹੈ। ਹਾਲਾਂਕਿ ਉਨ੍ਹਾਂ ਦੇ ਲੁਧਿਆਣਾ 'ਚ ਟਰਾਂਸਫਰ ਦੇ ਹੁਕਮ ਬੁੱਧਵਾਰ ਦੇਰ ਸ਼ਾਮ ਆ ਗਏ ਸਨ ਪਰ ਉਨ੍ਹਾਂ ਨੇ 4 ਦਿਨਾਂ ਬਾਅਦ ਦਫ਼ਤਰ ਆ ਕੇ ਚਾਰਜ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਉਨ੍ਹਾਂ ਦੀ ਲੋਕਲ ਬਾਡੀ ਮੰਤਰੀ ਨਾਲ ਮੀਟਿੰਗ ਸੀ ਅਤੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਸੀ। ਇਸ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਹੋਣ ਕਾਰਨ ਸੋਮਵਾਰ ਨੂੰ ਦਫ਼ਤਰ ਪਹੁੰਚ ਕੇ ਉਨ੍ਹਾਂ ਨੇ ਆਪਣਾ ਚਾਰਜ ਸੰਭਾਲਿਆ। ਇਸ ਤੋਂ ਪਹਿਲਾਂ ਉੱਜਸਵੀ ਨਗਰ ਨਿਗਮ ਦੇ ਕਮਿਸ਼ਨਰ ਸਨ, ਜਿਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਕਿਉਂਕਿ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਕੌਂਸਲਰਾਂ ਦੇ ਆਪਸੀ ਵਿਵਾਦ ਨੂੰ ਲੈ ਕੇ ਹੰਗਾਮਾ ਹੋਇਆ ਸੀ।
ਕੌਂਸਲਰਾਂ ਨੂੰ ਪੁਲਸ ਦੀ ਮਦਦ ਨਾਲ ਬਾਹਰ ਕੱਢਿਆ ਗਿਆ ਸੀ। ਇਕ ਵਿਵਾਦਿਤ ਪ੍ਰਸਤਾਵ ਪਾਸ ਕਰਨ ਦੇ ਵਿਰੋਧ 'ਚ ਕੌਂਸਲਰ ਹੰਗਾਮਾ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਦੀ ਮੁਲਾਜ਼ਮਾਂ ਨਾਲ ਤਕਰਾਰ ਹੋ ਗਈ ਸੀ ਅਤੇ ਕੌਂਸਲਰਾਂ ਨੇ ਨਗਰ ਨਿਗਮ ਦੀ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਸੀ। ਇਸ ਸਾਰੀ ਘਟਨਾ ਨੂੰ ਨਗਰ ਨਿਗਮ ਦੇ ਕਮਿਸ਼ਨਰ ਦੇ ਤਬਾਦਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।