ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ ਸ਼ਹੀਦ
ਮਾਨਸਾ : ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲ ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਉਪਰੰਤ ਅੱਜ ਪੀੜਤ ਪਰਿਵਾਰ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਾਨਸਾ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਪ੍ਰਗਟਾਇਆ।
ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲ ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਉਪਰੰਤ ਅੱਜ ਪੀੜਤ ਪਰਿਵਾਰ ਨਾਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਾਨਸਾ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਪ੍ਰਗਟਾਇਆ। ਇਸ ਦੌਰਾਨ ਪਰਵਿੰਦਰ ਸਿੰਘ ਦੀ ਆਤਮਿਤ ਸ਼ਾਂਤੀ ਲਈ ਜਥੇਦਾਰ ਵੱਲੋਂ ਨਮਿਤ ਅਰਦਾਸ ਕੀਤੀ ਗਈ, ਜਿਸ ਵਿਚ ਉਨ੍ਹਾਂ ਦੇ ਪਰਿਵਾਰ ਤੇ ਹਾਜ਼ਰ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਜਥੇਦਾਰ ਗੜਗੱਜ ਨੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਹੀਦ ਦਾ ਦਰਜਾ ਦੇ ਕੇ ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ ਹੈ ਜਿਸ ਕੋਲ ਜੀਣ ਦਾ ਰਸਤਾ ਸੀ ਪਰ ਉਸ ਨੇ ਫਿਰ ਵੀ ਲੋਕਾਂ ਅਤੇ ਨੌਜਵਾਨਾਂ ਲਈ ਸੰਘਰਸ਼ ਕਰਦਿਆਂ ਸ਼ਹਾਦਤ ਦਾ ਰਾਹ ਚੁਣਿਆ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬਠਿੰਡਾ ਤੋਂ ਅਕਾਲੀ ਸਾਂਸਦ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਤੇ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਰਹੇ।