ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਜਲੰਧਰ/ਸ਼ਾਹਕੋਟ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਪਰਗਟ ਸਿੰਘ ਅੱਜ ਸ਼ਾਹਕੋਟ ਦੇ ਪਿੰਡ ਨੰਗਲ
ਜਲੰਧਰ/ਸ਼ਾਹਕੋਟ (ਵੈੱਬ ਡੈਸਕ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਪ੍ਰਧਾਨ ਪਰਗਟ ਸਿੰਘ ਅੱਜ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਪਹੁੰਚੇ, ਜਿੱਥੇ ਉਨ੍ਹਾਂ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਦੀਪ ਨੰਗਲ ਅੰਬੀਆਂ ਦੀ ਪਤਨੀ, ਬੱਚਿਆਂ ਅਤੇ ਭਰਾ ਨਾਲ ਦੁੱਖ਼ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਮੁਲਾਕਾਤ ਦੌਰਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਪਾਰਟੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਸਮੇਤ ਗੈਂਗਸਟਰਵਾਦ ਅਤੇ ਅਪਰਾਧ ਦਾ ਸ਼ਿਕਾਰ ਹੋਏ ਹੋਰ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਦੀ ਆਵਾਜ਼ ਮਜ਼ਬੂਤੀ ਨਾਲ ਉਠਾਈ ਜਾਂਦੀ ਰਹੇਗੀ।
ਜ਼ਿਕਰਯੋਗ ਹੈ ਕਿ ਸਚਿਨ ਪਾਇਲਟ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੌਰੇ ’ਤੇ ਹਨ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਅਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਲੋਕਾਂ ਨੂੰ ਮਿਲ ਰਹੇ ਹਨ। ਉਨ੍ਹਾਂ ਦੇ ਦੌਰੇ 'ਚ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਸ਼ਾਮਲ ਹਨ। ਇਸ ਦੌਰੇ ਦੌਰਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੇ ਨਾਲ-ਨਾਲ ਪਾਰਟੀ ਦੀ ਜਥੇਬੰਦਕ ਮਜ਼ਬੂਤੀ ’ਤੇ ਵੀ ਧਿਆਨ ਦਿੱਤਾ ਜਾਵੇਗਾ।